ਅਕਾਲੀ ਦਲ ਆਉਂਦੀਆਂ ਚਾਰ ਜ਼ਿਮਨੀ ਚੋਣਾਂ ਤੋ ਭੱਜਿਆ,ਚੋਣਾਂ ਨਾ ਲੜਨ ਦਾ ਫੈਸਲਾ
ਚੰਡੀਗੜ੍ਹ, 24 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪਾਰਟੀ ਵੱਲੋਂ ਪੰਥਕ ਹਿੱਤਾਂ ਦੀ ਖਾ਼ਤਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ’ਮਾਣ ਮਰਿਆਦਾ’ ਦਾ ਧਿਆਨ ਰੱਖਦਿਆਂ ਚਾਰ ਜ਼ਿਮਨੀ ਚੋਣਾਂ ਨਹੀਂ ਲੜੀਆਂ ਜਾਣਗੀਆਂ।
ਪਾਰਟੀ ਦੀ ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਜਿਸਦੀ ਪ੍ਰਧਾਨ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕੀਤੀ ਵਿਚ ਇਹ ਫੈਸਲਾ ਲਿਆ ਗਿਆ।
ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਇਹ ਮਹਿਸੂਸ ਕੀਤਾ ਗਿਆ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਵਾਪਰੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ। ਵਰਕਿੰਗ ਮੈਂਬਰ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਮਹਿਸੂਸ ਕਰਦੇ ਹਨ ਕਿ ਪਾਰਟੀ ਦੇ ਮੁਖੀ ਹੋਣ ਦੇ ਨਾਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਜ਼ਿਮਨੀ ਚੋਣਾਂ ਵਿਚ ਹਿੱਸਾ ਲੈਣ ਤੋਂ ਰੋਕਿਆ ਹੈ ਤਾਂ ਫਿਰ ਪਾਰਟੀ ਵੀ ਹਿੱਸਾ ਲੈਣ ਤੋਂ ਗੁਰੇਜ਼ ਕਰੇਗੀ। ਹਰ ਕੋਈ ਮਹਿਸੂਸ ਕਰ ਰਿਹਾ ਹੈ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਦਾ ਪਰਿਵਾਰਕ ਮੈਂਬਰ ਹੈ ਤੇ ਉਸੇ ਮੁਤਾਬਕ ਕਾਰਵਾਈ ਕਰੇਗਾ।
ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਦਾ ਸਨਮਾਨ ਕੀਤਾ ਹੈ ਤੇ ਸਿੱਖਾਂ ਦੇ ਸਰਵਉੱਚ ਅਸਥਾਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਹੈ।
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਸੂਬੇ ਵਿਚ ਆਮ ਆਦਮੀ ਪਾਰਟੀ (ਆਪ), ਕੇਂਦਰ ਸਰਕਾਰ, ਭਾਜਪਾ ਤੇ ਆਰ ਐਸ ਐਸ ਨੇ ਅਕਾਲੀ ਦਲ ਨੂੰ ਆਗੂ ਵਿਹੂਣਾ ਬਣਾਉਣ ਵਾਸਤੇ ਕੰਮ ਕੀਤਾ ਹੈ। ਇਸ ਸਾਜ਼ਿਸ਼ ਤਹਿਤ ਸਚੱਖੰਡ ਸ੍ਰੀ ਹਜ਼ੂਰ ਸਾਹਿਬ ਟਰੱਸਟ ਸਾਡੇ ਤੋਂ ਖੋਹ ਲਿਆ ਗਿਆ ਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵਿਚ ਸੁਧਾਰ ਲਹਿਰ ਦੇ ਹੱਕ ਵਿਚ ਵੋਟਾਂ ਪ੍ਰਭਾਵਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵਰਕਿੰਗ ਕਮੇਟੀ ਨੇ ਸਿੱਖ ਸੰਸਥਾਵਾਂ ਵਾਸਤੇ ਡਟਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਸਾਡੇ ਲਈ ਸਿਆਸੀ ਗਤੀਵਿਧੀਆਂ ਨਾਲੋਂ ਨੈਤਿਕਤਾ ਪਹਿਲਾਂ ਆਉਂਦੀ ਹੈ। ਉਹਨਾਂ ਕਿਹਾ ਕਿਹਾ ਕਿ ਅਕਾਲੀ ਦਲ ਪੰਥ ਵਾਸਤੇ ਕੁਰਬਾਨੀਆਂ ਦੇ ਸ਼ਾਨਾਮੱਦੇ ਇਤਿਹਾਸ ਨੂੰ ਦਰਸਾਉਣ ਦਾ ਇਕ ਸੋਮਾ ਹੈ।ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਆਪ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਗੁਰਮਤਿ ਮੁਤਾਬਕ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹਾ ਸੁਧਾਰ ਲਹਿਰ ਤੇ ਹੋਰ ਆਗੂ ਆਗੂਆਂ ਜੋ ਅਕਾਲੀ ਦਲ ਦੀਆਂ ਸਰਕਾਰਾਂ ਦਾ ਹਿੱਸਾ ਰਹੇ ਤੇ ਸਰਕਾਰ ਤੇ ਪਾਰਟੀ ਵੱਲੋਂ ਲਏ ਜਾਂਦੇ ਫੈਸਲਿਆਂ ਦਾ ਹਿੱਸਾ ਰਹੇ, ਵੱਲੋਂ ਲਏ ਜਾਂਦੇ ਫੈਸਲਿਆਂ ਖਿਲਾਫ ਸ਼ਿਕਾਇਤਾਂ ਤੇ ਪ੍ਰਾਪੇਗੰਡਾ ਦੇ ਝੂਠੇ ਪ੍ਰਾਪੇਗੰਡਾ ਨੂੰ ਰੋਕਣ ਵਾਸਤੇ ਕੀਤੇ ਯਤਨਾਂ ਦਾ ਹਿੱਸਾ ਰਹੇ।
ਵਰਕਿੰਗ ਕਮੇਟੀ ਨੇ ਮਤਾ ਪਾਸ ਕਰ ਕੇ ਇਹ ਵੀ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਸੁਧਾਰ ਲਹਿਰ ਦੇ ਆਗੂਆਂ ਤੋਂ ਇਲਾਵਾ ਹੋਰਨਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦੇ ਮਾਮਲੇ ਵਿਚ ਕੀ ਕਦਮ ਚੁੱਕੇ ਤੇ ਦੱਸਿਆ ਕਿ ਸਿੰਘ ਸਾਹਿਬਾਨ ਨਾਲ ਮੀਟਿੰਗ ਵਿਚ ਕੀ ਹੋਇਆ। ਮਤੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਬਰਕਰਾਰ ਰੱਖਣ ਦੀ ਗੱਲ ਕੀਤੀ ਗਈ।