पंजाब
ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
ਈਡੀ ਨੇ ਗੱਜਣ ਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ
ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੱਜ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਜ਼ਮਾਨਤ ਦੇ ਦਿੱਤੀ ਹੈ।
ਈਡੀ ਨੇ ਉਸ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਸ ਮਾਮਲੇ ‘ਚ ਮੋਹਾਲੀ ਗੱਜਣ ਮਾਜਰਾ ਨੇ ਪਹਿਲਾਂ ਮੋਹਾਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਮੋਹਾਲੀ ਅਦਾਲਤ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣ ਮਾਜਰਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ | ਹਾਈਕੋਰਟ ਨੇ ਅੱਜ ਉਸ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।