शहर सुलतानपुर लोधी का स्मार्ट सीटी बनने की तरफ पहला कदम:हरेक घर और जायदाद को जारी हुए यूनीक पहचान नम्बर

श्री गुरु नानक देव जी के 551वें प्रकाश पर्व के मौके पर पंजाब सरकार का विशेष तोहफ़ा
सुल्तानपुर लोधी/चंडीगढ़, 29 नवंबर: पहली पातशाही श्री गुरु नानक देव जी के 551वें प्रकाश पर्व के मौके पर पंजाब सरकार ने शहर सुल्तानपुर लोधी को तोहफ़ा देते हुए हरेक घर और जायदाद को यूनीक पहचान नंबर जारी करने का काम शुरू कर दिया है। इस तरह शहर को स्मार्ट सीटी बनाने की तरफ यह पहला कदम उठाया गया है। इस काम की आज हलका सुल्तानपुर लोधी के विधायक श्री नवतेज सिंह चीमा और डिप्टी कमिश्नर श्रीमती दीप्ति उप्पल ने शुरूआत करवाई। इस मौके पर जानकारी देते हुए श्री चीमा ने बताया कि पंजाब सरकार द्वारा पहली पातशाही श्री गुरु नानक देव जी के 551वें प्रकाश पर्व को समर्पित शहर का योजनाबद्ध तरीके से विकास करवाया जा रहा है। अब इस शहर को स्मार्ट सीटी के तौर पर विकसित किया जा रहा है। इस प्रोजैक्ट के अंतर्गत शहर निवासियों को हर तरह की सुविधाएं मुहैया करवाई जाएंगी। हरेक घर और जायदाद को यह नंबर जारी होने से जहाँ ग़ैर-कानूनी कब्ज़ों पर नकेल कसी जाएगी वहीं हरेक घर और जायदाद की असली स्थिति संबंधी भी जानकारी प्रशासन के पास रहेगी। डिप्टी कमिश्नर श्रीमती दीप्ति उप्पल ने बताया कि स्मार्ट सीटी प्रोजैक्ट के अंतर्गत अब हर घर और जायदाद को यूनीक नंबर लगाए जा रहे हैं। शहर में 6500 के करीब यूनीक नंबर जारी किए जाएंगे। नंबर लगाने का काम आज से शुरू हो गया है। एक जायदाद को एक कार्ड और एक स्टिक्र जारी किया जा रहा है। कार्ड परिवार के प्रमुख के पास रहेगा, जबकि स्टिक्र उसके घर के बाहर लगाया जाएगा। इस कार्ड/नंबर को कहीं से भी गूगल के द्वारा सर्च किया जा सकेगा। इस कार्ड/नंबर के साथ मालिक का नाम, ऐडरैस्स, जायदाद का विवरण और किस्म, संपर्क नंबर, कुल मंजिलों की संख्या, घर के मैंबर, निर्माण की स्थिति, घर में कोई रहता है या नहीं आदि जानकारी दर्ज की गई है। इस मौके पर अतिरिक्त डिप्टी कमिश्नर राहुल चाबा औरराजीव वर्मा, एसडीएम चारूमिता, नगर काऊंसिल प्रधान अशोक मोगला और अन्य उपस्थित थे।
ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ- ਹਰੇਕ ਘਰ ਅਤੇ ਜਾਇਦਾਦ ਨੂੰ ਜਾਰੀ ਹੋਏ ਯੁਨੀਕ ਪਹਿਚਾਣ ਨੰਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੋਹਫ਼ਾਸੁਲਤਾਨਪੁਰ ਲੋਧੀ/ ਚੰਡੀਗੜ, 29 ਨਵੰਬਰਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਰਾਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵੱਲ ਇਹ ਪਹਿਲਾ ਕਦਮ ਪੁੱਟਿਆ ਗਿਆ ਹੈ। ਇਸ ਕੰਮ ਦੀ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਿਕ ਸ੍ਰ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਸ਼ੁਰੂਆਤ ਕਾਰਵਾਈ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ। ਹੁਣ ਇਸ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਸ਼ਹਿਰ ਵਾਸੀਆਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਰੇਕ ਘਰ ਅਤੇ ਜਾਇਦਾਦ ਨੂੰ ਇਹ ਨੰਬਰ ਜਾਰੀ ਹੋਣ ਨਾਲ ਜਿੱਥੇ ਗੈਰ ਕਾਨੂੰਨੀ ਕਬਜ਼ਿਆਂ ਨੂੰ ਠੱਲ ਪਾਵੇਗੀ ਉਥੇ ਹੀ ਹਰੇਕ ਘਰ ਅਤੇ ਜਾਇਦਾਦ ਦੀ ਅਸਲ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਸ਼ਾਸ਼ਨ ਕੋਲ ਰਹੇਗੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹੁਣ ਹਰ ਘਰ ਅਤੇ ਜਾਇਦਾਦ ਨੂੰ ਯੂਨੀਕ ਨੰਬਰ ਲਗਾਏ ਜਾ ਰਹੇ ਹਨ। ਸ਼ਹਿਰ ਵਿੱਚ 6500 ਦੇ ਕਰੀਬ ਯੁਨੀਕ ਨੰਬਰ ਜਾਰੀ ਕੀਤੇ ਜਾਣਗੇ। ਨੰਬਰ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਕ ਜਾਇਦਾਦ ਨੂੰ ਇੱਕ ਕਾਰਡ ਅਤੇ ਇਕ ਸਟਿੱਕਰ ਜਾਰੀ ਕੀਤਾ ਜਾ ਰਿਹਾ ਹੈ। ਕਾਰਡ ਪਰਿਵਾਰ ਦੇ ਮੁਖੀ ਕੋਲ ਰਹੇਗਾ ਜਦਕਿ ਸਟਿੱਕਰ ਉਸਦੇ ਘਰ ਦੇ ਬਾਹਰ ਲਗਾਇਆ ਜਾਵੇਗਾ। ਇਸ ਕਾਰਡ/ਨੰਬਰ ਨੂੰ ਕਿਤੋਂ ਵੀ ਗੂਗਲ ਰਾਹੀਂ ਸਰਚ ਕੀਤਾ ਜਾ ਸਕੇਗਾ। ਇਸ ਕਾਰਡ/ਨੰਬਰ ਦੇ ਨਾਲ ਮਾਲਕ ਦਾ ਨਾਮ, ਐਡਰੈੱਸ, ਜਾਇਦਾਦ ਦਾ ਵੇਰਵਾ ਤੇ ਕਿਸਮ, ਸੰਪਰਕ ਨੰਬਰ, ਕੁੱਲ ਮੰਜਿਲਾਂ ਦੀ ਗਿਣਤੀ, ਘਰ ਦੇ ਮੈਂਬਰ, ਉਸਾਰੀ ਦੀ ਸਥਿਤੀ, ਘਰ ਵਿੱਚ ਕੋਈ ਰਹਿੰਦਾ ਹੈ ਜਾਂ ਨਹੀਂ ਆਦਿ ਜਾਣਕਾਰੀ ਦਰਜ ਕੀਤੀ ਗਈ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਸ਼੍ਰੀ ਰਾਜੀਵ ਵਰਮਾ, ਐੱਸ ਡੀ ਐਮ ਸ਼੍ਰੀਮਤੀ ਚਾਰੂਮਿਤਾ, ਨਗਰ ਕੌਂਸਲ ਪ੍ਰਧਾਨ ਸ਼੍ਰੀ ਅਸ਼ੋਕ ਮੋਗਲਾ ਅਤੇ ਹੋਰ ਹਾਜ਼ਰ ਸਨ।