पंजाब

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ਚ ਹੋਈ ਮੁੜ ਵਾਪਸੀ

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਮੁੜ ਅਕਾਲੀ ਦਲ ਦੇ ਵਿੱਚ ਵਾਪਸੀ ਹੋ ਗਈ ਹੈ। ਕਈ ਵਿਵਾਦਾਂ ਚ ਘਿਰਨ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਅਕਾਲੀ ਦਲ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਸੀ ਲੇਕਿਨ ਹੁਣ ਸੁੱਚਾ ਸਿੰਘ ਲੰਗਾਹ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਹ ਹੁਣ ਦੋਸ਼ ਮੁਕਤ ਹੋ ਚੁੱਕੇ ਹਨ ਅਤੇ ਉਹ ਅਕਾਲੀ ਦਲ ਵਿੱਚ ਹੀ ਜਿਉਣਗੇ ਤੇ ਅਕਾਲੀ ਦਲ ਵਿੱਚ ਹੀ ਮਰਨਗੇ ।ਇਸ ਲਈ ਉਸ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਜਾਵੇ।

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਐਕਸ ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਉਹ ਸਧਾਰਨ ਵਰਕਰ ਵਜੋਂ ਪਾਰਟੀ ਚ ਕੰਮ ਕਰਨਗੇ।

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ਚ ਫਿਰ ਹੋਈ ਵਾਪਸੀ

Related Articles

Leave a Reply

Your email address will not be published. Required fields are marked *

Back to top button
error: Content is protected !!